Navjot Sidhu Challenges Cm Bhagwant Mann To Expose Big Revelations About Land Mafia

Navjot Sidhu Challenges Cm Bhagwant Mann To Expose Big Revelations About Land Mafia

  • Punjab
  • April 26, 2022
  • No Comment
  • 112

 

ਨਵਜੋਤ ਸਿੱਧੂ ਵੱਲੋਂ ਲੈਂਡ ਮਾਫੀਆ ਬਾਰੇ ਵੱਡੇ ਖੁਲਾਸੇ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਛੇ ਨੁਕਤੇ ਸਾਂਝੇ ਕਰਦਿਆਂ ਕਈ ਸਵਾਲ ਵੀ ਉਠਾਏ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਲੈਂਡ ਮਾਫੀਆ ਦਾ ਪਰਦਾਫਾਸ਼ ਕਰਨ ਲਈ ਵੰਗਾਰਿਆ ਹੈ। ਨਵਜੋਤ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਕਾਂਗਰਸ ਸਰਕਾਰ ਵੇਲੇ ਕਈ ਖੁਲਾਸੇ ਕੀਤੇ ਸੀ ਪਰ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਨਹੀਂ ਕੀਤਾ। ਨਵਜੋਤ ਸਿੱਧੂ ਨੇ ਹੇਠ ਲਿਖੇ ਖੁਲਾਸੇ ਕੀਤੇ ਹਨ।
1: ਜੇਕਰ ਮੁੱਖ ਮੰਤਰੀ ਭਗਵੰਤ ਮਾਨ ਜੀ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਜੀ ਪੰਜਾਬ ਵਿੱਚ ਲੈਂਡ ਮਾਫੀਆ ਦਾ ਪਰਦਾਫਾਸ਼ ਤੇ ਇਸ ਨੂੰ ਖਾਤਮਾ ਕਰਨ ਲਈ ਸੱਚਮੁੱਚ ਗੰਭੀਰ ਹਨ ਤਾਂ ਮੈਂ ਉਨ੍ਹਾਂ ਨੂੰ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ‘ਤੇ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ, ਜੋ ਮੈਂ ਮੰਤਰੀ ਹੁੰਦਿਆਂ ਤਤਕਾਲੀਨ ਮੁੱਖ ਮੰਤਰੀ ਨੂੰ ਸੌਂਪੀ ਸੀ। ਇਸ ਕਦਮ ਦੀ ਮੈਂ ਸਭ ਤੋਂ ਪਹਿਲਾਂ ਤਾਰੀਫ਼ ਕਰਾਂਗਾ।

2: ਇਸ ਵਿੱਚ ਲੱਖਾਂ ਕਰੋੜ ਰੁਪਏ ਦੀ ਨਜਾਇਜ਼ ਕਬਜ਼ੇ ਵਾਲੀਆਂ ਸਰਕਾਰੀ ਜ਼ਮੀਨਾਂ ਨੂੰ ਵਾਪਸ ਲੈਣ ਲਈ ਬੇਰੋਕ ਮੁਹਿੰਮ ਦੇ ਵੇਰਵੇ ਸਾਂਝੇ ਕੀਤੇ ਗਏ ਹਨ। ਅਪ੍ਰੈਲ 2019 ਵਿੱਚ, ਜ਼ਮੀਨ ਹੜੱਪਣ ਦੇ ਬਹੁਤ ਵੱਡੇ ਘੁਟਾਲੇ ਦੀ ਜਾਂਚ ਲਈ ਮੇਰੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਨੇ ਜ਼ਮੀਨ ਹੜੱਪਣ ਦੇ ਬਹੁਤ ਵੱਡੇ ਘੁਟਾਲੇ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਸੌਂਪੀ ਸੀ।

3: ਇਸ ਰਿਪੋਰਟ ਵਿੱਚ ਰਜਿਸਟਰੀਆਂ ‘ਤੇ ਪਾਬੰਦੀ ਲਾ ਕੇ, ਡਿਜੀਟਾਈਜ਼ੇਸ਼ਨ, ਖਸਰਾ, ਈ-ਗਵਰਨੈਂਸ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੁਆਰਾ ਮਾਸਟਰ ਡੇਟਾ ਤਿਆਰ ਕਰਕੇ ਜ਼ਮੀਨ ਵਾਪਸ ਲੈਣ ਤੇ ਭੂ-ਮਾਫੀਆ ਨੂੰ ਖਤਮ ਕਰਨ ਲਈ ਇੱਕ ਰੋਡਮੈਪ ਦਿੱਤਾ ਗਿਆ ਸੀ। ਅਫਸੋਸ ! ਕਿ ਉਸ ਸਮੇਂ ਦੇ ਮੁੱਖ ਮੰਤਰੀ ਜੋ ਖੁਦ ਮਾਫੀਆ ਦਾ ਹਿੱਸਾ ਸਨ, ਨੇ ਇਸ ‘ਤੇ ਕਾਰਵਾਈ ਨਹੀਂ ਕੀਤੀ ਤੇ ਇਸਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ।

4: ਲੱਖਾਂ ਏਕੜ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਹਨ। ਜਿਸ ਵਿੱਚ ਪਿੰਡ ਸ਼ਾਮਲਾਟ, ਜੰਗਲਾਤ, ਸਿੰਚਾਈ ਵਿਭਾਗ ਦੀ ਜ਼ਮੀਨ ਤੇ ਮਿਉਂਸਪਲ ਜ਼ਮੀਨ ਆਦਿ ਸ਼ਾਮਲ ਹਨ। ਡਾ. ਚੰਦਰ ਸ਼ੇਖਰ ਤੇ ਜਸਟਿਸ ਕੁਲਦੀਪ ਸਿੰਘ ਦੀਆਂ ਰਿਪੋਰਟਾਂ ਨੇ ਇਸ ਦਾ ਖੁਲਾਸਾ ਕੀਤਾ ਤੇ ਨੀਤੀਗਤ ਸੁਝਾਅ ਵੀ ਦਿੱਤੇ ਹਨ ਜਿਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

5: ਕੈਬਨਿਟ ਸਬ-ਕਮੇਟੀ ਰਿਪੋਰਟ ਨੇ ਜ਼ਮੀਨ ਘੁਟਾਲੇ ਦਾ ਪਰਦਾਫਾਸ਼ ਕੀਤਾ ਤੇ ਸਾਹਮਣੇ ਆਏ ਸੱਚ ਵਿੱਚ ਸਰਕਾਰ ਦੁਆਰਾ ਲੀਜ਼ ‘ਤੇ ਦਿੱਤੀ ਗਈ ਲੱਖਾਂ ਕਰੋੜ ਦੀ ਜ਼ਮੀਨ ਦਾ ਰਿਕਾਰਡ ਲਾਪਤਾ ਹੋਣ, G8 ਪ੍ਰਾਪਰਟੀ ਟੈਕਸ ਲੀਕੇਜ, ਇੰਪਰੂਵਮੈਂਟ ਟਰੱਸਟ ਦੇ ਰਿਕਾਰਡਾਂ ਵਿੱਚ ਗੜਬੜੀਆਂ (ਇਕੱਲੇ ਅੰਮ੍ਰਿਤਸਰ ਵਿੱਚ 100 ਕਰੋੜ ਤੋਂ ਵੱਧ ਲੱਭੀਆਂ ਗਈਆਂ), ਕੋਈ ਆਡਿਟ ਨਾ ਹੋਣ, ਕੋਈ ਕੈਸ਼ ਬੁੱਕ ਐਂਟਰੀਆਂ ਨਾ ਹੋਣ ਬਾਰੇ ਪਤਾ ਲੱਗਾ ਸੀ। ਮੈਂ ਮੁੱਖ ਮੰਤਰੀ ਪੰਜਾਬ ਨੂੰ ਇਸ ਪਾਸੇ ਵੀ ਧਿਆਨ ਦੇਣ ਦੀ ਬੇਨਤੀ ਕਰਦਾ ਹਾਂ।

6: ਮੈਂ ਪਿਛਲੇ ਕਈ ਸਾਲਾਂ ਤੋਂ ਸਪੱਸ਼ਟ ਤੌਰ ‘ਤੇ ਕਹਿੰਦਾ ਆ ਰਿਹਾ ਹਾਂ ਕਿ ਭੂ-ਮਾਫੀਆ ਨੂੰ ਸਿਆਸਤਦਾਨਾਂ, ਨੌਕਰਸ਼ਾਹਾਂ ਤੇ ਸਰਕਾਰੀ ਕਰਮਚਾਰੀਆਂ ਦੀ ਸਰਪ੍ਰਸਤੀ ਪ੍ਰਾਪਤ ਹੈ। ਲੱਖਾਂ ਕਰੋੜਾਂ ਦਾ ਇਹ ਘਪਲਾ, ਪੰਜਾਬ ਦਾ ਸਭ ਤੋਂ ਵੱਡਾ ਘਪਲਾ ਹੈ। ਜੇਕਰ ‘ਆਪ’ ਸਰਕਾਰ ਸੱਚਮੁੱਚ ਗੰਭੀਰ ਹੈ ਤਾਂ ਉਸ ਨੂੰ ਇਸ ਘਪਲੇ ਵਿਚ ਸ਼ਾਮਲ ਹਰ ਵਿਅਕਤੀ ਦਾ ਨਾਂ ਲੈਣਾ ਚਾਹੀਦਾ ਹੈ, ਸਿਰਫ਼ ਫੋਟੋਆਂ ਖਿਚਾਉਣਾ ਤੇ ਐਲਾਨ ਕਰਨੇ ਹੀ ਕਾਫ਼ੀ ਨਹੀਂ ਹਨ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *