
ਨਗਰ ਨਿਗਮ ਪ੍ਰਸ਼ਾਸਨ ਵੱਲੋਂ ਸਫ਼ਾਈ ਸੇਵਕਾਂ ਨਾਲ ਕੀਤਾ ਜਾ ਰਿਹਾ ਧੋਖਾ ਨਹੀਂ ਹੋਵੇਗਾ ਬਰਦਾਸ਼ਤ : ਕਰਨਜੋਤ ਆਦੀਆ
- Punjab
- April 27, 2022
- No Comment
- 48
ਹੁਸ਼ਿਆਰਪੁਰ (ਨਵਨੀਤ ਸਿੰਘ ਚੀਮਾ)
ਸਰਕਾਰ ਅਤੇ ਨਗਰ ਨਿਗਮ ਦੀਆਂ ਮਾਰੂ ਨੀਤੀਆਂ ਦੇ ਰੋਸ ਵਜੋਂ ਅੱਜ ਸਫਾਈ ਕਰਮਚਾਰੀ ਯੂਨੀਅਨ ਨੇ ਧਰਨਾ ਲਗਾਇਆ । ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਣਜੋਤ ਆਦੀਆ ਨੇ ਦੱਸਿਆ ਕਿ ਪਹਿਲਾਂ ਵੀ 52 ਦਿਨ ਦੀ ਹਡ਼ਤਾਲ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਖ਼ਤਮ ਕੀਤੀ ਗਈ ਸੀ ਤੇ ਉਨ੍ਹਾਂ ਫ਼ੈਸਲਿਆਂ ਵਿੱਚ ਵੀ ਜੋ ਮਤਾ ਪਾਇਆ ਗਿਆ ਸੀ ਉਹ ਵੀ ਗ਼ਲਤ ਸੀ ਜਿਸ ਨੂੰ ਬਾਅਦ ਵਿੱਚ ਠੀਕ ਕਰਵਾਇਆ ਗਿਆ। ਹੁਣ ਫਿਰ ਤੋਂ ਨਗਰ ਨਿਗਮ ਪ੍ਰਸ਼ਾਸਨ ਸਫ਼ਾਈ ਕਰਮਚਾਰੀਆਂ ਨਾਲ ਧੋਖਾ ਕਰ ਰਿਹਾ ਹੈ।ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਸਫ਼ਾਈ ਕਰਮਚਾਰੀਆਂ ਵੱਲੋਂ ਨਗਰ ਨਿਗਮ ਪ੍ਰਸ਼ਾਸਨ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਭਗਵਾਨ ਵਾਲਮੀਕਿ ਸਭਾ ਹੁਸ਼ਿਆਰਪੁਰ ਦੇ ਪ੍ਰਧਾਨ ਤਰਸੇਮ ਲਾਲ ਆਦੀਆ ਆਪਣੇ ਸਮੂਹ ਮੈਂਬਰਾਂ ਨਾਲ ਪਹੁੰਚੇ ਅਤੇ ਉਨ੍ਹਾਂ ਹਰ ਪੱਖੋਂ ਸਫ਼ਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ । ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਣਜੋਤ ਆਦੀਆ ਨੇ ਕਿਹਾ ਕਿ ਜੋ ਆਊਟਸੋਰਸ ਤੇ ਰਹਿੰਦੀਆਂ ਕਰਮਚਾਰੀਆਂ ਦੀਆਂ ਪੋਸਟਾਂ ਹਨ ਪਹਿਲ ਦੇ ਆਧਾਰ ਤੇ ਨਗਰ ਨਿਗਮ ਪ੍ਰਸ਼ਾਸਨ ਇਨ੍ਹਾਂ ਪੋਸਟਾਂ ਨੂੰ ਮਨਜ਼ੂਰਸ਼ੁਦਾ ਕਰਵਾਏ ਤਾਂ ਜੋ ਇਨ੍ਹਾਂ ਕਰਮਚਾਰੀਆਂ ਨੂੰ ਬਣਦਾ ਹੱਕ ਮਿਲ ਸਕੇ ਅਤੇ ਨਗਰ ਨਿਗਮ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਵਿਚੋਂ ਜਿਹੜੇ ਮੁਲਾਜ਼ਮਾਂ ਦੇ ਹੱਕਾਂ ਨੂੰ ਪ੍ਰਸ਼ਾਸਨ ਜਾਂ ਸਰਕਾਰ ਸੇਧ ਲਾਉਣ ਨੂੰ ਬੈਠੀ ਹੈ ਉਨ੍ਹਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ ਅਤੇ ਸਫਾਈ ਕਰਮਚਾਰੀ ਤੇ ਸੀਵਰਮੈਨਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਦਿਵਾਇਆ ਜਾਵੇਗਾ।ਇਸ ਮੌਕੇ ਭਗਵਾਨ ਵਾਲਮੀਕ ਸਭਾ ਦੇ ਸੀਨੀਅਰ ਚੇਅਰਮੈਨ ਸ੍ਰੀ ਲਾਲ ਚੰਦ ਭੱਟੀ, ਜਨਰਲ ਸਕੱਤਰ ਮਾਸਟਰ ਵਿਨੋਦ ਹੰਸ, ਐਮ ਐਸ ਸਿੱਧੂ ਜ਼ਿਲ੍ਹਾ ਪ੍ਰਧਾਨ ਗਾਗੋ ਸਾਈਂ ਪ੍ਰਧਾਨ ਮੁਹੱਲਾ ਘੰਟਾਘਰ ਰਮੇਸ਼ ਹੰਸ ਸੁਪਰਵਾਈਜ਼ਰ ਯੂਨੀਅਨ ਦੇ ਪ੍ਰਧਾਨ ਰਵਿੰਦਰ ਕਾਕਾ ਅਤੇ ਸਮੂਹ ਮੈਂਬਰ ਸ਼ਾਮਲ ਹੋਏ|ਇਸ ਮੌਕੇ ਪ੍ਰਧਾਨ ਕਰਨਜੋਤ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀਅਾਂ ਮੰਗਾਂ ਨਹੀਂ ਮੰਨਦਾ ਤਾਂ ਉਹ ਅਣਮਿੱਥੇ ਸਮੇਂ ਲਈ ਹਡ਼ਤਾਲ ਤੇ ਆ ਜਾਣਗੇ ਜਿਸ ਦੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ ।