ਨਾਕਾਬੰਦੀ ਦੌਰਾਨ ਇਕ ਤਸਕਰ ਕਾਬੂ

ਨਾਕਾਬੰਦੀ ਦੌਰਾਨ ਇਕ ਤਸਕਰ ਕਾਬੂ

  • Punjab
  • April 27, 2022
  • No Comment
  • 105

ਨਾਕਾਬੰਦੀ ਦੌਰਾਨ ਇਕ ਤਸਕਰ ਕਾਬੂ  

ਹੁਸ਼ਿਆਰਪੁਰ : ( ਨਵਨੀਤ ਸਿੰਘ ਚੀਮਾ ):- ਪੁਲਿਸ ਵੱਲੋਂ ਨਸ਼ਾ ਤਸਕਰਾਂ   ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਐੱਸ.ਐੱਸ.ਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ ਹੇਠ ਐੱਸ.ਪੀ.ਸਿਟੀ ਪ੍ਰੇਮ ਸਿੰਘ ਅਤੇ ਐਸ. ਪੀ. ਡੀ. ਮੁਖਤਿਆਰ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਮਾਡਲ ਟਾਊਨ ਦੇ ਇੰਚਾਰਜ ਸਬ ਇੰਸਪੈਕਟਰ ਦੇਸ ਰਾਜ ਵੱਲੋਂ  ਆਪਣੀ ਟੀਮ  ਅਤੇ ਚੌਕੀ ਇੰਚਾਰਜ ਪੁਰਹੀਰਾਂ  ਏ. ਐਸ. ਆਈ  ਸੁਸ਼ੀਲ ਕੁਮਾਰ ਦੇ ਸਹਿਯੋਗ ਨਾਲ ਬਾਈਪਾਸ ਫਗਵਾੜਾ ਰੋਡ ਤੇ ਨਾਕਾਬੰਦੀ ਕੀਤੀ ਹੋਈ ਸੀ । ਇਸ ਨਾਕਾਬੰਦੀ ਦੌਰਾਨ ਫਗਵਾੜਾ ਸਾਈਡ ਤੋਂ ਆ ਰਹੀ ਇਕ ਕਾਰ ਨੰਬਰ PB -37- A -8970 ਕਾਫ਼ੀ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਨੂੰ ਟਾਰਚ ਨਾਲ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਦਾ ਡਰਾਈਵਰ ਕਾਰ ਨੂੰ ਭਜਾਉਣ ਲੱਗਾ ਤਾਂ ਪੁਲੀਸ ਵੱਲੋਂ ਬਾਕੀ ਸਾਥੀ ਕਰਮਚਾਰੀਆਂ ਨੂੰ ਨਾਲ ਲੈ ਕੇ ਕਾਰ ਨੂੰ ਰੋਕ ਲਿਆ ਗਿਆ ਅਤੇ ਡਰਾਈਵਰ ਨੂੰ ਕਾਬੂ ਕੀਤਾ  । ਕਾਰ ਦੀ ਤਲਾਸ਼ੀ ਦੌਰਾਨ ਸੀਟ ਹੇਠੋਂ ਇਕ ਕਾਲੇ ਰੰਗ ਦਾ ਲਿਫਾਫਾ ਜਿਸ ਵਿਚ ਇਕ ਕਿਲੋਗ੍ਰਾਮ ਅਫੀਮ ਸੀ  ਬਰਾਮਦ ਹੋਇਆ।
    ਦੋਸ਼ੀ ਦੀ ਪਹਿਚਾਣ ਜਸਵੀਰ ਸਿੰਘ ਉਰਫ ਜੱਸੀ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਿਵ ਕਲੋਨੀ ਗਲੀ ਨੰਬਰ ਇੱਕ, ਥਾਣਾ ਸ਼ਿਵ ਕਲੋਨੀ ਕਰਨਾਲ ,ਸਟੇਟ ਹਰਿਆਣਾ ਹਾਲ ਵਾਸੀ LIG ਦੁਗਰੀ, ਥਾਣਾ ਦੁਗਰੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ । ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 105 ਮਿਤੀ 26-4-2022 ਅ:ਧ 18-61-85 ਐੱਨ ਡੀ ਪੀ ਐੱਸ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ   ਰਜਿਸਟਰ ਕੀਤਾ ਗਿਆ।ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਨਾਲ ਹੋਰ ਵੀ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਹੋ ਸਕਦੀ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *