Chandigarh Punjab Cabinet Meeting Single MLA Pension Punjab Govt Aap Govt Bhagwant Mann

Chandigarh Punjab Cabinet Meeting Single MLA Pension Punjab Govt Aap Govt Bhagwant Mann

ਪੰਜਾਬੀ ਕੈਬਨਿਟ ਦੀ ਮੀਟਿੰਗ ਜਾਰੀ ਹੈ। ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ (Single Pension Scheme) ਦਾ ਐਲਾਨ ਕੀਤਾ ਹੈ। ਇਸ ਐਲਾਨ ਨੂੰ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਾਗੂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੁਰਾਣੇ ਐਲਾਨਾਂ ‘ਤੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪ੍ਰਧਾਨਗੀ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ (Punjab Cabinet Meeting) ਵਿੱਚ ਵਿੱਤੀ ਮਾਮਲਿਆਂ ਬਾਰੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਜਿਸ ਦਾ ਮੁੱਖ ਕਾਰਨ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ ਆਪਣੇ ਖਰਚੇ ਚਲਾਉਣ ਲਈ ਲਗਾਤਾਰ ਕਰਜ਼ੇ ਚੁੱਕਣੇ ਪੈ ਰਹੇ ਹਨ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਿਧਾਇਕਾਂ ਲਈ ਇੱਕੋ ਜਿਹੀ ਪੈਨਸ਼ਨ ਸਬੰਧੀ ਆਰਡੀਨੈਂਸ ਲਿਆ ਸਕਦੀ ਹੈ। ਕਿਉਂਕਿ ਸਰਕਾਰ ਨੂੰ ਇਹ ਬਿੱਲ ਵੀ ਆਉਣ ਵਾਲੇ ਬਜਟ ਸੈਸ਼ਨ ਵਿੱਚ ਪਾਸ ਕਰਵਾਉਣਾ ਪਵੇਗਾ। ਇਸ ਸਮੇਂ ਵਿਧਾਇਕਾਂ ਦੀ ਪੈਨਸ਼ਨ ਦੀ ਨੀਤੀ ਲਾਗੂ ਹੈ, ਜਿਸ ਕਾਰਨ ਸੂਬੇ ’ਤੇ ਭਾਰੀ ਵਿੱਤੀ ਬੋਝ ਪੈ ਰਿਹਾ ਹੈ। ਇਕ ਵਾਰ ਵਿਧਾਇਕ ਬਣਨ ’ਤੇ 75,100 ਰੁਪਏ ਦੀ ਪੈਨਸ਼ਨ ਮਿਲਦੀ ਹੈ। ਮੁਡ਼ ਵਿਧਾਇਕ ਬਣਨ ’ਤੇ ਪੈਨਸ਼ਨ 25000 ਰੁਪਏ ਵਧ ਜਾਂਦੀ ਹੈ। ਇਸ ਸਮੇਂ ਸੂਬੇ ’ਚ ਕਈ ਅਜਿਹੇ ਸਾਬਕਾ ਵਿਧਾਇਕ ਹਨ ਜੋ 3 ਲੱਖ ਰੁਪਏ ਤੋਂ ਵੱਧ ਦੀ ਪੈਨਸ਼ਨ ਲੈ ਰਹੇ ਹਨ। ਇਸ ਦੇ ਨਾਲ ਹੀ ਵਿੱਤੀ ਬੋਝ ਨੂੰ ਘੱਟ ਕਰਨ ਲਈ ਸਰਕਾਰ ਵਿਧਾਇਕਾਂ ਦਾ ਆਮਦਨ ਕਰ ਦੇਣ ਤੋਂ ਵੀ ਬਚ ਸਕਦੀ ਹੈ। ਹੁਣ ਤੱਕ ਸਰਕਾਰ ਵਿਧਾਇਕਾਂ ਦੇ ਇਨਕਮ ਟੈਕਸ ਦਾ ਬੋਝ ਝੱਲ ਰਹੀ ਹੈ। ਹਾਲਾਂਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਮੰਤਰੀਆਂ ਨੂੰ ਇਸ ਦਾਇਰੇ ਤੋਂ ਬਾਹਰ ਕਰ ਦਿੱਤਾ ਸੀ। ਭਾਵ ਮੰਤਰੀਆਂ ਨੂੰ ਆਪਣਾ ਇਨਕਮ ਟੈਕਸ ਖੁਦ ਭਰਨਾ ਪੈਂਦਾ ਸੀ।

Related post

US to host security exercise to stop flow of weapons of mass destruction

US to host security exercise to stop flow of…

The United States will host Proliferation Security Initiative (PSI) Exercise Fortune Guard 22 on August 8-12, 2022, in Honolulu, Hawaii. Fortune…
My Florida home Mar-a-Lago under siege by FBI: Donald Trump

My Florida home Mar-a-Lago under siege by FBI: Donald…

 Former US President Donald Trump said that Federal Bureau of Investigation (FBI) on Monday raided his Mar-a-Lago home in Palm Beach, Florida. Trump in a statement…
Three days training of newly appointed teachers of Patiala district started

Three days training of newly appointed teachers of Patiala…

ਪਟਿਆਲਾ 9 ਅਗਸਤ:   ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ…

Leave a Reply

Your email address will not be published.