
ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਮਿਲੀ ਰਾਹਤ……
- Punjab
- May 2, 2022
- No Comment
- 244
ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਹਾਈਕੋਰਟ ਵੱਲੋਂ ਕੁਮਾਰ ਨੂੰ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਜਾਰੀ ਰਹੇਗੀ। ਇਸ ਮਾਮਲੇ ‘ਚ ਮੁਕੰਮਲ ਹੁਕਮ ਆਉਣਾ ਬਾਕੀ ਹੈ। ਕੁਮਾਰ ਖਿਲਾਫ ਰੋਪੜ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਕੁਮਾਰ ਵਿਸ਼ਵਾਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਕੁਮਾਰ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਆਪ ਆਗੂ ਨੇ ਐੱਫਆਈਆਰ ਦਰਜ ਕਰਵਾਉਣ ਵੇਲੇ ਕਿਹਾ ਸੀ ਕਿ ਜਦੋਂ ਉਹ ਆਪਣੇ ਆਮ ਆਦਮੀ ਪਾਰਟੀ ਦੇ ਵਰਕਰਾਂ ਸਮੇਤ ਪਿੰਡਾਂ ‘ਚ ਘੁੰਮ ਰਿਹਾ ਸੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਲੱਗਾ ਹੋਇਆ ਸੀ ਤਾਂ ਇਕ ਨਕਾਬਪੋਸ਼ ਵਿਅਕਤੀ ਨੇ ਉਨ੍ਹਾਂ ਨੂੰ ਰੋਕ ਲਿਆ। ਉਕਤ ਵਿਅਕਤੀ ਨੇ ਉਨ੍ਹਾਂ ਨੂੰ ਖਾਲਿਸਤਾਨੀ ਕਹਿ ਕੇ ਸੰਬੋਧਨ ਕੀਤਾ। ਉਸ ਤੋਂ ਬਾਅਦ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ।