ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਭਾਰੀ ਅਸਲੇ ਸਣੇ 7 ਵਿਅਕਤੀ ਗ੍ਰਿਫ਼ਤਾਰ

ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਭਾਰੀ ਅਸਲੇ ਸਣੇ 7 ਵਿਅਕਤੀ ਗ੍ਰਿਫ਼ਤਾਰ

  • Punjab
  • May 2, 2022
  • No Comment
  • 101

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੁਲਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਅਸਲਾ ਬਰਾਮਦ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ’ਚੋਂ 6 ਵੱਡੇ ਹਥਿਆਰ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਨ੍ਹਾਂ ’ਚੋਂ ਦੋਨਾਲੀ ਬੰਦੂਕ 12 ਬੋਰ, 30 ਬੋਰ, 315 ਬੋਰ ਆਦਿ ਦੇ ਹਥਿਆਰ ਸ਼ਾਮਲ ਹਨ।

ਇਸ ਸਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇਹ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ’ਚੋਂ ਕੁਝ ਲਾਇਸੈਂਸਧਾਰੀ ਹਥਿਆਰ ਹਨ, ਜਿਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਸਬੰਧੀ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਦੱਸਣਯੋਗ ਹੈ ਕਿ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ਦਾ ਸਮੁੱਚਾ ਪ੍ਰਬੰਧ ਕਾਰ ਸੇਵਾ ਬਾਬਾ ਸੰਤ ਬਾਬਾ ਸੁੱਚਾ ਸਿੰਘ ਦੀ ਸਰਪ੍ਰਸਤੀ ਹੇਠ ਚੱਲਦਾ ਹੈ। ਇਸ ਸਬੰਧੀ ਜਦੋਂ ਸੰਤ ਬਾਬਾ ਸੁੱਚਾ ਸਿੰਘ ਜੀ ਦੇ ਫ਼ੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਸੇਵਾਦਾਰ ਨੇ ਫੋਨ ਚੁੱਕਿਆ। ਉਨ੍ਹਾਂ ਨੂੰ ਘਟਨਾ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਤ ਬਾਬਾ ਸੁੱਚਾ ਸਿੰਘ ਜੀ ਅਜੇ ਪਾਠ ਕਰ ਰਹੇ ਹਨ, ਇਸ ਲਈ ਅਜੇ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਜਾ ਸਕਦੀ।
ਉਧਰ ਜਦੋਂ ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਲ੍ਹਾ ਆਨੰਦਗੜ੍ਹ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਲ ਹੈ ਪਰ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ਦਾ ਸਮੁੱਚਾ ਪ੍ਰਬੰਧ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਵਾਲਿਆਂ ਕੋਲ ਹੈ

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *