ਭਗਵੰਤ ਮਾਨ ਵਜ਼ਾਰਤ ਨੇ ਵੱਡੇ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ

ਭਗਵੰਤ ਮਾਨ ਵਜ਼ਾਰਤ ਨੇ ਵੱਡੇ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ

ਭਗਵੰਤ ਮਾਨ ਵਜ਼ਾਰਤ ਨੇ ਵੱਡੇ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਪੰਜਾਬ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਦੇ ਇਸ ਫ਼ੈਸਲੇ ਨਾਲ ਹੁਣ ਇਕ ਵਿਧਾਇਕ ਨੂੰ ਇਕ ਹੀ ਪੈਨਸ਼ਨ ਮਿਲੇਗੀ। ਦਰਅਸਲ ਪਹਿਲਾਂ ਜੇਕਰ ਕੋਈ ਵਿਧਾਇਕ ਦੋ ਵਾਰ ਜਾਂ ਉਸ ਤੋਂ ਵੱਧ ਵਾਰ ਚੋਣ ਜਿੱਤਦਾ ਸੀ ਤਾਂ ਉਸ ਨੂੰ ਉਨੀ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਂਦੀ ਸੀ ਪਰ ਹੁਣ ਮਾਨ ਸਰਕਾਰ ਦੇ ਫ਼ੈਸਲੇ ਅਨੁਸਾਰ ਵਿਧਾਇਕ ਭਾਵੇਂ ਜਿੰਨੀ ਵੀ ਵਾਰ ਚੋਣ ਜਿੱਤ ਚੁੱਕਿਆ ਹੋਵੇ, ਪੈਨਸ਼ਨ ਉਸ ਨੂੰ ਮਹਿਜ਼ ਇਕ ਵਾਰ ਦੀ ਹੀ ਮਿਲੇਗੀ।

ਇਸ ਤੋਂ ਇਲਾਵਾ ਮਾਨ ਸਰਕਾਰ ਨੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਕ ਹੋਰ ਫ਼ੈਸਲੇ ਵਿਚ ਮੁਕਤਸਰ ਜ਼ਿਲ੍ਹੇ ’ਚ ਨਰਮੇ ਦੀ ਫ਼ਸਲ ਦੇ ਖ਼ਰਾਬ ਹੋਣ ’ਤੇ 41.89 ਕਰੋੜ ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਵਿਚ 38.08 ਕਰੋੜ ਰੁਪਏ ਕਿਸਾਨਾਂ ਲਈ ਜਦਕਿ  03.81 ਕਰੋੜ ਰੁਪਏ ਖੇਤ ਮਜ਼ਦੂਰਾਂ ਲਈ ਜਾਰੀ ਕੀਤੇ ਗਏ ਹਨ। ਹੋਰ ਫ਼ੈਸਲੇ ਵਿਚ ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ ਹੈ ਅਤੇ ਇਹ ਫੀਸ ਕਿਸ਼ਤਾਂ ’ਚ ਵੀ ਜਮਾਂ ਹੋ ਸਕੇਗੀ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *