ਰਾਸ਼ਟਰਮੰਡਲ ਖੇਡਾਂ 2022 ’ਚ ਭਾਰਤ ਦਾ ਪ੍ਰਦਰਸ਼ਨ

ਰਾਸ਼ਟਰਮੰਡਲ ਖੇਡਾਂ 2022 ’ਚ ਭਾਰਤ ਦਾ ਪ੍ਰਦਰਸ਼ਨ

  • Sports
  • August 22, 2022
  • No Comment
  • 40

ਰਾਸ਼ਟਰਮੰਡਲ ਖੇਡਾਂ ਦਾ 22ਵਾਂ ਸੰਸਕਰਨ 28 ਜੁਲਾਈ 2022 ਨੂੰ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ’ਚ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਇਆ ਤੇ 12 ਦਿਨ ਚੱਲਣ ਵਾਲਾ ਖੇਡਾਂ ਦਾ ਇਹ ਮਹਾਕੁੰਭ 8 ਅਗਸਤ ਨੂੰ ਸਮਾਪਤ ਹੋ ਗਿਆ। ਭਾਰਤੀ ਖੇਡ ਦਲ ਨੇ 18ਵੀਂ ਵਾਰ ਇਨ੍ਹਾਂ ਖੇਡਾਂ ’ਚ ਭਾਗ ਲਿਆ ਅਤੇ ਤਮਗਾ ਸੂਚੀ ’ਚ ਆਸਟ੍ਰੇਲੀਆ, ਇੰਗਲੈਂਡ ਤੇ ਕੈਨੇਡਾ ਤੋਂ ਬਾਅਦ ਚੌਥਾ ਸਥਾਨ ਹਾਸਲ ਕੀਤਾ।

ਭਾਰਤੀ ਐਥਲੀਟਾਂ ਨੇ 22 ਸੋਨ, 16 ਚਾਂਦੀ ਅਤੇ 23 ਕਾਂਸੇ ਦੇ ਤਗਮੇ ਸਮੇਤ ਕੁੱਲ 61 ਤਗਮੇ ਜਿੱਤੇ। ਇਸ ਦੇ ਨਾਲ ਹੀ ਭਾਰਤ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ’ਚ ਵੀ ਚੌਥਾ ਸਭ ਤੋਂ ਸਫਲ ਦੇਸ਼ ਬਣ ਗਿਆ। ਜੇ ਆਲ ਟਾਈਮ ਰੈਂਕਿੰਗ ਦੀ ਗੱਲ ਕਰੀਏ ਤਾਂ ਆਸਟ੍ਰੇਲੀਆ 1003 ਸੋਨ ਤਗਮਿਆਂ ਨਾਲ ਸਿਖਰ ’ਤੇ ਹੈ। ਇਸ ਤੋਂ ਬਾਅਦ ਇੰਗਲੈਂਡ ਦੇ 773 ਸੋਨ ਤਗਮਿਆਂ ਨਾਲ ਦੂਜੇ ਸਥਾਨ ਅਤੇ ਕੈਨੇਡਾ 510 ਸੋਨ ਤਗਮਿਆਂ ਨਾਲ ਤੀਜੇ ਸਥਾਨ ’ਤੇ ਹੈ। ਬਰਮਿੰਘਮ 2022 ਤੋਂ ਬਾਅਦ ਭਾਰਤ ਨੇ ਰਾਸ਼ਟਰਮੰਡਲ ਖੇਡਾਂ ’ਚ ਹੁਣ ਤੱਕ 203 ਸੋਨ ਤਗਮੇ ਜਿੱਤੇ ਹਨ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.