ਰਨ ਆਊਟ ਨਾਲ ਜੁੜੇ ਨਿਯਮਾਂ ਨੂੰ ਲੈ ਕੇ ਸਪੱਸ਼ਟਤਾ ਚਾਹੁੰਦੀ ਹੈ ਗੇਂਦਬਾਜ਼ ਕੇਟ ਕ੍ਰਾਸ

ਰਨ ਆਊਟ ਨਾਲ ਜੁੜੇ ਨਿਯਮਾਂ ਨੂੰ ਲੈ ਕੇ ਸਪੱਸ਼ਟਤਾ ਚਾਹੁੰਦੀ ਹੈ ਗੇਂਦਬਾਜ਼ ਕੇਟ ਕ੍ਰਾਸ

  • Sports
  • September 27, 2022
  • No Comment
  • 47

ਇੰਗਲੈਂਡ ਦੀ ਤੇਜ਼ ਗੇਂਦਬਾਜ਼ ਕੇਟ ਕ੍ਰਾਸ ਇਥੇ ਲਾਰਡਸ ਵਿਚ ਭਾਰਤ ਵਿਰੁੱਧ ਆਖਰੀ ਵਨ ਡੇ ਕੌਮਾਂਤਰੀ ਮੈਚ ’ਚ ਚਾਰਲੀ ਡੀਨ ਦੇ ਵਿਵਾਦਪੂਰਨ ਤਰੀਕੇ ਨਾਲ ਰਨ ਆਊਟ ਹੋਣ ਤੋਂ ਬਾਅਦ ਚਾਹੁੰਦੀ ਹੈ ਕਿ ਗੇਂਦਬਾਜ਼ੀ ਪਾਸੇ ’ਤੇ ਕ੍ਰੀਜ਼ ’ਚੋਂ ਬਾਹਰ ਨਿਕਲਣ ’ਤੇ ਰਨ ਆਊਟ ਨਾਲ ਜੁੜੇ ‘ਅਸਪੱਸ਼ਟ’ ਨਿਯਮ ਨੂੰ ਲੈ ਕੇ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ।
ਕ੍ਰਾਸ ਨੇ ਕਿਹਾ, ‘‘ਇਸ ਤਰ੍ਹਾਂ ਦੀਆਂ ਚੀਜ਼ਾਂ ਨਾਲ ਮੈਨੂੰ ਲੱਗਦਾ ਹੈ ਕਿ ਇਹ ਚੀਜ਼ ਸਾਹਮਣੇ ਆਉਂਦੀ ਹੈ ਕਿ ਨਿਯਮਾਂ ਨੂੰ ਸਹੀ ਤਰੀਕੇ ਨਾਲ ਨਹੀਂ ਲਿਖਿਆ ਗਿਆ ਹੈ, ਜਿਸ ਨਾਲ ਕਿ ਉਹ ਸਪੱਸ਼ਟ ਹੋਣ।’’

ਉਸ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਨਿਯਮਾਂ ਨੂੰ ਲੈ ਕੇ ਹੋਰ ਸਪੱਸ਼ਟ ਸ਼ਬਦਾਂ ਦਾ ਇਸਤੇਮਾਲ ਕਰਨ ਦੀ ਲੋੜ ਹੈ ਕਿਉਂਕਿ ਇਹ ਕਾਫ਼ੀ ਅਸਪੱਸ਼ਟ ਹਨ। ਇਹ ਨਜ਼ਰੀਏ ’ਤੇ ਨਿਰਭਰ ਕਰਦਾ ਹੈ ਕਿ ਜਿਵੇਂ ਕਿ ਗੇਂਦਬਾਜ਼ ਕਿੱਥੋਂ ਗੇਂਦਬਾਜ਼ੀ ਕਰ ਰਿਹਾ ਸੀ। ਇਸ ਨੂੰ ਸਪੱਸ਼ਟ ਕਰੋ, ਇਹ ਪੈਰ ਦੇ ਪਿਛਲੇ ਹਿੱਸੇ ਦਾ ਸੰਪਰਕ ਹੋਵੇ ਜਾਂ ਅਗਲੇ ਹਿੱਸਾ ਦਾ ਸੰਪਰਕ, ਜੋ ਵੀ ਹੈ।’’ ਕ੍ਰਾਸ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਚਿਤਾਵਨੀ ਦੇਣ ਦੀ ਲੋੜ ਹੈ ਤੇ ਨਿਯਮਾਂ ਨੂੰ ਸਪੱਸ਼ਟ ਕਰਨ ਦੀ ਲੋੜ ਹੈ ਕਿ ਅਗਲਾ ਪੈਰ ਕਿੱਥੇ ਡਿੱਗਦਾ ਹੈ ਜਾਂ ਗੇਂਦਬਾਜ਼ ਕਿੱਥੋਂ ਗੇਂਦਬਾਜ਼ੀ ਕਰ ਰਿਹਾ ਹੈ। ਇਸ ਨੂੰ ਸਪੱਸ਼ਟ ਕਰੋ।’’

 

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *