ਬੀਮਾਰ ਹੋਣ ਮਗਰੋਂ ਹਸਪਤਾਲ ‘ਚ ਦਾਖ਼ਲ ਨਸੀਮ ਸ਼ਾਹ, ਨਹੀਂ ਖੇਡਣਗੇ ਇੰਗਲੈਂਡ ਖ਼ਿਲਾਫ਼ ਪੰਜਵਾਂ ਟੀ-20

ਬੀਮਾਰ ਹੋਣ ਮਗਰੋਂ ਹਸਪਤਾਲ ‘ਚ ਦਾਖ਼ਲ ਨਸੀਮ ਸ਼ਾਹ, ਨਹੀਂ ਖੇਡਣਗੇ ਇੰਗਲੈਂਡ ਖ਼ਿਲਾਫ਼ ਪੰਜਵਾਂ ਟੀ-20

  • Sports
  • September 28, 2022
  • No Comment
  • 44

ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਨੂੰ ਗੰਭੀਰ ਵਾਇਰਲ ਇਨਫੈਕਸ਼ਨ ਕਾਰਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿਸ ਕਾਰਨ ਉਹ ਬੁੱਧਵਾਰ ਨੂੰ ਲਾਹੌਰ ‘ਚ ਇੰਗਲੈਂਡ ਖਿਲਾਫ ਹੋਣ ਵਾਲੇ ਪੰਜਵੇਂ ਟੀ-20 ਅੰਤਰਰਾਸ਼ਟਰੀ ਮੈਚ ਤੋਂ ਬਾਹਰ ਹੋ ਗਏ ਹਨ। ਪੰਜਵੇਂ ਟੀ-20 ਅੰਤਰਰਾਸ਼ਟਰੀ ਲਈ ਨਸੀਮ ਦੀ ਪਲੇਇੰਗ ਇਲੈਵਨ ਵਿੱਚ ਜਗ੍ਹਾ ਲਗਭਗ ਪੱਕੀ ਸੀ ਪਰ ਮੰਗਲਵਾਰ ਦੇਰ ਰਾਤ ਸਿਹਤ ਵਿਗੜਨ ਤੋਂ ਬਾਅਦ ਇਸ ਨੌਜਵਾਨ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ।

ਹਾਲਾਂਕਿ ਉਹ ਹੁਣ ਬਿਹਤਰ ਮਹਿਸੂਸ ਕਰ ਰਹੇ ਹਨ ਪਰ ਸੱਤ ਮੈਚਾਂ ਦੀ ਲੜੀ ਦੇ ਬਾਕੀ ਮੈਚਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਸ਼ੱਕ ਦੇ ਘੇਰੇ ਵਿੱਚ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਇਕ ਬਿਆਨ ‘ਚ ਕਿਹਾ, ‘ਵਾਇਰਲ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਹੁਣ ਉਹ ਬਿਹਤਰ ਮਹਿਸੂਸ ਕਰ ਰਹੇ ਹਨ।’ ਬਿਆਨ ਮੁਤਾਬਕ, ‘ਉਹ ਅੱਜ ਰਾਤ ਨਹੀਂ ਖੇਡਣਗੇ ਅਤੇ ਬਾਕੀ ਮੈਚ ਖੇਡਣ ਬਾਰੇ ਕੋਈ ਵੀ ਫੈਸਲਾ ਮੈਡੀਕਲ ਕਮੇਟੀ ਦੀ ਸਲਾਹ ‘ਤੇ ਲਿਆ ਜਾਵੇਗਾ।’

 

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *