ਭਾਰਤ ਨੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਨੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

  • Sports
  • September 29, 2022
  • No Comment
  • 36

ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਤਿਰੂਅਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 106 ਦੌੜਾਂ ਬਣਾਈਆਂ। ਇਸ ਤਰ੍ਹਾਂ ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 107 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 16.4 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ ਸੂਰਯਕੁਮਾਰ ਯਾਦਵ ਦੀਆਂ 50 ਦੌੜਾਂ ਤੇ ਕੇ. ਐੱਲ. ਰਾਹੁਲ ਦੀਆਂ 51 ਦੌੜਾਂ ਦੀ ਬਦੌਲਤ ਕੁਲ 110 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਇਹ ਮੈਚ ਜਿੱਤ ਲਿਆ। ਇਸ ਕ੍ਰਿਕਟ ਮੁਕਾਬਲੇ ‘ਚ ਅਰਸ਼ਦੀਪ ਸਿੰਘ ਮੈਨ ਆਫ਼ ਦਿ ਮੈਚ ਬਣੇ ਹਨ। ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਰੋਹਿਤ ਸ਼ਰਮਾ ਬਿਨਾ ਖਾਤਾ ਖੋਲੇ ਸਿਫਰ ਦੇ ਸਕੋਰ ‘ਤੇ ਰਬਾਡਾ ਵਲੋਂ ਆਊਟ ਹੋ ਗਏ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ 3 ਦੌੜਾਂ ਦੇ ਨਿੱਜੀ ਸਕੋਰ ‘ਤੇ ਨਾਰਟਜੇ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਏ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *