ਖੇਡ ਜਗਤ ਨੂੰ ਪਿਆ ਵੱਡਾ ਘਾਟਾ, 94 ਸਾਲਾ ਇੰਟਰਨੈਸ਼ਨਲ ਦੌੜਾਕ ਬਾਪੂ ਇੰਦਰ ਸਿੰਘ ਦਾ ਹੋਇਆ ਦਿਹਾਂਤ

ਖੇਡ ਜਗਤ ਨੂੰ ਪਿਆ ਵੱਡਾ ਘਾਟਾ, 94 ਸਾਲਾ ਇੰਟਰਨੈਸ਼ਨਲ ਦੌੜਾਕ ਬਾਪੂ ਇੰਦਰ ਸਿੰਘ ਦਾ ਹੋਇਆ ਦਿਹਾਂਤ

  • Sports
  • December 17, 2022
  • No Comment
  • 40

ਹਲਕੇ ਦੇ ਪਿੰਡ ਛੋਟਾ ਰੱਤਾ ਖੇੜਾ ਵਾਸੀ 94 ਸਾਲਾ ਇੰਟਰਨੈਸ਼ਨਲ ਦੌੜਾਕ ਬਾਪੂ ਇੰਦਰ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਵਿਖੇ ਕਰ ਦਿੱਤਾ ਗਿਆ, ਜਿੱਥੇ ਮਲੋਟ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਮੈਡਮ ਜਸਵਿੰਦਰ ਕੌਰ ਵੱਲੋਂ ਉਨ੍ਹਾਂ ਦੀ ਪਵਿੱਤਰ ਦੇਹ ‘ਤੇ ਲੋਈ ਪਾਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਇਸ ਮੌਕੇ ਜਸਵਿੰਦਰ ਕੌਰ ਨੇ ਕਿਹਾ ਕਿ ਬਾਪੂ ਇੰਦਰ ਸਿੰਘ ਦੇ ਸਵਰਗਵਾਸ ਹੋਣ ਨਾਲ ਖੇਡ ਜਗਤ ਅਤੇ ਵਿਸ਼ੇਸ਼ ਕਰਕੇ ਮਲੋਟ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

ਦੱਸਣਯੋਗ ਹੈ ਕਿ ਬਾਪੂ ਇੰਦਰ ਸਿੰਘ ਮਲੋਟ ਦੇ ਫੌਜਾ ਸਿੰਘ ਨਾਮ ਨਾਲ ਵੀ ਮਸ਼ਹੂਰ ਸਨ ਅਤੇ ਉਨ੍ਹਾਂ ਨੇ ਦੇਸ਼-ਵਿਦੇਸ਼ ਵਿਚ ਦੌੜ ਅਤੇ ਲੰਮੀ ਛਾਲ ਵਿਚ ਹੁਣ ਤੱਕ 50 ਤੋਂ ਵੱਧ ਮੈਡਲ ਜਿੱਤੇ ਸਨ। ਇਸ ਮੌਕੇ ਅਕਾਲੀ ਦਲ ਤੋਂ ਗੁਰਚਰਨ ਸਿੰਘ (ਓ.ਐਸ.ਡੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ), ਸੁੱਖਾ ਸਿੰਘ ਗੁਰੂਸਰ ‘ਆਪ’ ਆਗੂ, ਮੁਖਤਿਆਰ ਸਿੰਘ ਇੰਟਰਨੈਸ਼ਨਲ ਅਥਲੀਟ, ਵਰੰਟ ਅਫਸਰ ਹਰਪ੍ਰੀਤ ਸਿੰਘ, ਬਿੱਟੂ ਸਚਦੇਵਾ, ਹਰਪ੍ਰੀਤ ਸਿੰਘ ਘਈ, ਪ੍ਰਧਾਨ ਸ਼ਰਮਾ, ਗੁਰਮੀਤ ਸਿੰਘ ਪਿੰਡ ਮਲੋਟ, ਜਸਵਿੰਦਰ ਸਿੰਘ ਮਲੋਟ, ਡਾ ਰਮੇਸ਼ ਕੁਮਾਰ, ਹਰਭਜਨ ਸਿੰਘ, ਬਰਨਾਟਕ ਸਿੰਘ, ਜੋਗਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਰਾਜਨੀਤਕ ਅਤੇ ਖੇਡ ਜਗਤ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *