ਪੰਜਾਬੀ ਕਲਾਕਾਰਾਂ ‘ਤੇ ਫੁੱਟਬਾਲ ਦਾ ਖੁਮਾਰ, ਗਿੱਪੀ ਗਰੇਵਾਲ ਤੋਂ ਸਰਗੁਣ ਸਣੇ ਇਨ੍ਹਾਂ ਸਿਤਾਰਿਆਂ ਨੇ ਦਿੱਤੀਆਂ ਵਧਾਈਆਂ
- Sports
- December 19, 2022
- No Comment
- 33
2022 ਦੇ ਫਾਈਨਲ ਵਿਚ ਅਰਜੈਨਟੀਨਾ ਦੀ ਇਸ ਜਿੱਤ ਦਾ ਜਸ਼ਨ ਪੂਰੀ ਦੁਨੀਆ ਵਿਚ ਮਨਾਇਆ ਜਾ ਰਿਹਾ ਹੈ। ਭਾਰਤ ਵਿਚ ਵੀ ਫੁੱਟਬਾਲ ਪ੍ਰਤੀ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਇੰਡਸਟਰੀ ਤੱਕ ਸਭ ਲਿਓਨਲ ਮੈਸੀ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ।
ਪੰਜਾਬੀ ਇੰਡਸਟਰੀ ਦੇ ਕਲਾਕਾਰ ਅਰਜੈਨਟੀਨਾ ਦੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਗਿੱਪੀ ਗਰੇਵਾਲ, ਸਰਗੁਣ ਮਹਿਤਾ, ਗੁਰਦਾਸ ਮਾਨ, ਗੁਰੂ ਰੰਧਾਵਾ ਸਮੇਤ ਹੋਰ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟਾਂ ਸ਼ੇਅਰ ਕੀਤੀਆਂ ਹਨ।
ਦੱਸ ਦਈਏ ਕਿ ਆਲ ਟਾਈਮ ਗ੍ਰੇਟ ਫੁੱਟਬਾਲਰ ਲਿਓਨਿਲ ਮੇਸੀ ਦੀ ਬਦੌਲਤ ਅਰਜਨਟੀਨਾ ਨੇ ਐਤਵਾਰ ਨੂੰ ਫੀਫਾ ਵਿਸ਼ਵ ਕੱਪ-2022 ਦੇ ਰੋਮਾਂਚਕ ਫਾਈਨਲ ਵਿਚ ਫਰਾਂਸ ਨੂੰ 3-3 (ਸ਼ੂਟਆਊਟ 4-2) ਨਾਲ ਹਰਾ ਕੇ 36 ਸਾਲ ਬਾਅਦ ਵਿਸ਼ਵ ਕੱਪ ਦਾ ਖਿਤਾਬ ਹਾਸਲ ਕਰ ਲਿਆ।
ਲੁਸੈਲ ਸਟੇਡੀਅਮ ’ਚ ਆਯੋਜਿਤ ਖਿਤਾਬੀ ਮੁਕਾਬਲੇ ਵਿਚ ਲਿਓਨਿਲ ਮੇਸੀ ਨੇ 23ਵੇਂ ਮਿੰਟ ਵਿਚ ਗੋਲ ਕਰਕੇ ਅਰਜਨਟੀਨਾ ਦਾ ਖਾਤਾ ਖੋਲ੍ਹਿਆ, ਜਦਕਿ ਐਂਜਲ ਡੀ ਮਾਰੀਆ ਨੇ 36ਵੇਂ ਮਿੰਟ ਵਿਚ ਗੋਲ ਕਰਕੇ ਬੜ੍ਹਤ ਨੂੰ ਦੁੱਗਣਾ ਕਰ ਦਿੱਤਾ।