ਭਾਰਤ-ਸ਼੍ਰੀਲੰਕਾ ਸੀਰੀਜ਼ ‘ਚ ਘੱਟ ਦਰਸ਼ਕਾਂ ਦੇ ਪੁੱਜਣ ‘ਤੇ ਯੁਵਰਾਜ ਨੇ ਪੁੱਛਿਆ- ‘ਕੀ ਵਨਡੇ ਕ੍ਰਿਕਟ ਖ਼ਤਮ ਹੋ ਰਿਹੈ’?

ਭਾਰਤ-ਸ਼੍ਰੀਲੰਕਾ ਸੀਰੀਜ਼ ‘ਚ ਘੱਟ ਦਰਸ਼ਕਾਂ ਦੇ ਪੁੱਜਣ ‘ਤੇ ਯੁਵਰਾਜ ਨੇ ਪੁੱਛਿਆ- ‘ਕੀ ਵਨਡੇ ਕ੍ਰਿਕਟ ਖ਼ਤਮ ਹੋ ਰਿਹੈ’?

  • Sports
  • January 16, 2023
  • No Comment
  • 31

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਐਤਵਾਰ ਨੂੰ ਇੱਥੇ ਖੇਡੇ ਗਏ ਤੀਜੇ ਅਤੇ ਆਖ਼ਰੀ ਵਨਡੇ ਵਿੱਚ ਦਰਸ਼ਕਾਂ ਦੀ ਘੱਟ ਸੰਖਿਆ ਨੇ 50 ਓਵਰਾਂ ਦੇ ਫਾਰਮੈਟ ਦੀ ਪ੍ਰਸੰਗਿਕਤਾ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਅਤੇ ਸਾਬਕਾ ਸਟਾਰ ਯੁਵਰਾਜ ਸਿੰਘ ਨੇ ਵੀ ਇਸ ਉੱਤੇ ਚਿੰਤਾ ਜ਼ਾਹਰ ਕੀਤੀ ਹੈ। ਇੱਥੇ ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਤੀਜੇ ਅਤੇ ਆਖ਼ਰੀ ਵਨਡੇ ਮੈਚ ਵਿਚ ਸ਼੍ਰੀਲੰਕਾ ਨੂੰ 317 ਦੌੜਾਂ ਨਾਲ ਹਰਾ ਕੇ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਅਤੇ ਨਾਲ ਹੀ 3 ਮੈਚਾਂ ਦੀ ਸੀਰੀਜ਼ ਵਿਚ 3-0 ਨਾਲ ਕਲੀਨ ਸਵੀਪ ਕਰ ਲਿਆ।

ਭਾਰਤ ਨੇ ਇਸ ਸਾਲ ਦੇ ਅੰਤ ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨੀ ਹੈ ਅਤੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੀ ਗੈਰ-ਮੌਜੂਦਗੀ ਦੇਖਣ ਵਿਚ ਚੰਗੀ ਨਹੀਂ ਲੱਗੀ। ਭਾਰਤ ਦੀ 2011 ਵਿਸ਼ਵ ਕੱਪ ਜੇਤੂ ਟੀਮ ਦੇ ਹੀਰੋ ਯੁਵਰਾਜ ਨੇ ਟਵਿੱਟਰ ‘ਤੇ ਉਦੋਂ ਪੁੱਛਿਆ ਜਦੋਂ ਸ਼ੁਭਮਨ ਗਿੱਲ, ਵਿਰਾਟ ਕੋਹਲੀ (ਅਜੇਤੂ 166) ਦੇ ਨਾਲ ਆਪਣਾ ਸੈਂਕੜਾ ਪੂਰਾ ਕਰ ਚੁੱਕੇ ਸਨ। ਉਨ੍ਹਾਂ ਕਿਹਾ, “ਪਰ ਮੈਨੂੰ ਚਿੰਤਾ ਇਸ ਗੱਲ ਦੀ ਹੈ ਕਿ ਅੱਧਾ ਸਟੇਡੀਅਮ ਖਾਲੀ ਹੈ? ਕੀ ਵਨਡੇ ਕ੍ਰਿਕਟ ਖ਼ਤਮ ਹੋ ਰਿਹਾ ਹੈ? 

ਜਦੋਂ ਕਿ ਇਸ ਤੋਂ ਪਹਿਲਾਂ ਇੱਕਮਾਤਰ ਵਨਡੇ – 2018 ਵਿੱਚ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਮੀਂਹ ਪ੍ਰਭਾਵਿਤ ਮੈਚ ਦੌਰਾਨ ਸਟੇਡੀਅਮ ਦਰਸ਼ਕਾਂ ਨਾਲ ਭਰਿਆ ਹੋਇਆ ਸੀ, ਪਰ ਐਤਵਾਰ ਨੂੰ ਸਥਾਨਕ ਪ੍ਰਸ਼ੰਸਕਾਂ ਦੇ ਘੱਟ ਪਹੁੰਚਣ ਕਾਰਨ ਇਹ ਖਾਲ੍ਹੀ ਲੱਗ ਰਿਹਾ ਸੀ। ਐਤਵਾਰ ਨੂੰ ਮੈਚ ਦੇਖਣ ਸਿਰਫ਼ 20,000 ਦਰਸ਼ਕ ਪਹੁੰਚੇ, ਜਦੋਂ ਕਿ ਇਸ ਦੀ ਸਮਰੱਥਾ 38,000 ਦਰਸ਼ਕਾਂ ਦੀ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *