ਦੱਖਣੀ ਅਫਰੀਕਾ ਦੇ ਮਹਾਨ ਬੱਲੇਬਾਜ਼ ਹਾਸ਼ਿਮ ਅਮਲਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਕਿਹਾ ਅਲਵਿਦਾ

ਦੱਖਣੀ ਅਫਰੀਕਾ ਦੇ ਮਹਾਨ ਬੱਲੇਬਾਜ਼ ਹਾਸ਼ਿਮ ਅਮਲਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਕਿਹਾ ਅਲਵਿਦਾ

  • Sports
  • January 19, 2023
  • No Comment
  • 33

 ਦੱਖਣੀ ਅਫਰੀਕਾ ਦੇ ਮਹਾਨ ਬੱਲੇਬਾਜ਼ ਹਾਸ਼ਿਮ ਅਮਲਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਕਹਿ ਦਿੱਤਾ ਹੈ, ਜਿਸ ਨਾਲ 2 ਦਹਾਕੇ ਦੇ ਉਨ੍ਹਾਂ ਦੇ ਸੁਨਹਿਰੇ ਕਰੀਅਰ ਦਾ ਅੰਤ ਹੋ ਗਿਆ। 4 ਸਾਲ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ 39 ਸਾਲਾ ਅਮਲਾ ਨੇ ਇੰਗਲਿਸ਼ ਕਾਊਂਟੀ ਟੀਮ ਸਰੀ ਨੂੰ ਇਸ ਦੀ ਪੁਸ਼ਟੀ ਕੀਤੀ। ਸਰੀ ਨੇ ਟਵੀਟ ਕੀਤਾ, ‘ਹਾਸ਼ਿਮ ਅਮਲਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਆਪਣਾ ਕਰੀਅਰ ਦੇ ਅੰਤ ਦਾ ਐਲਾਨ ਕੀਤਾ ਹੈ। ਸਰੀ ਦੀ ਤਰਫੋਂ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।’

ਅਮਲਾ ਨੇ 124 ਟੈਸਟ, 181 ਵਨਡੇ ਅਤੇ 44 ਟੀ20 ਮੈਚ ਖੇਡ ਕੇ ਦੱਖਣੀ ਅਫਰੀਕਾ ਲਈ 18,672 ਦੌੜਾਂ ਬਣਾਈਆਂ। ਉਹ ਟੈਸਟ ਵਿਚ ਤੀਹਰਾ ਸੈਂਕੜਾ ਲਗਾਉਣ ਵਾਲੇ ਦੱਖਣੀ ਅਫਰੀਕਾ ਦੇ ਪਹਿਲੇ ਅਤੇ ਇਕਲੌਤੇ ਬੱਲੇਬਾਜ਼ ਹਨ। ਉਨ੍ਹਾਂ ਨੇ ਇੰਗਲੈਂਡ ਖ਼ਿਲਾਫ਼ ਜੁਲਾਈ 2012 ਵਿਚ ਓਵਲ ‘ਤੇ ਨਾਬਾਦ 311 ਦੌੜਾਂ ਬਣਾਈਆਂ ਸਨ। ਹੁਣ ਅਮਲਾ ਦੱਖਣੀ ਅਫਰੀਕਾ ਟੀ20 ਲੀਗ ਵਿਚ ਮੁੰਬਈ ਇੰਡੀਅਨਜ਼ ਕੇਪਟਾਊਨ ਦੇ ਬੱਲੇਬਾਜ਼ ਕੋਚ ਦੇ ਰੂਪ ਵਿਚ ਕੰਮ ਕਰਨਗੇ।

 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *