ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰ

ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰ

  • Sports
  • March 19, 2022
  • No Comment
  • 227

ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੱਜ ਨਕੋਦਰ ਵਿਖੇ ਸਿਵਲ ਹਸਪਤਾਲ ’ਚ ਪੋਸਟਮਾਰਚਮ ਕੀਤਾ ਗਿਆ। ਇਸ ਦੌਰਾਨ ਡਾਕਟਰਾਂ 4 ਡਾਕਟਰਾਂ ਦੇ ਬੋਰਡ ਨੂੰ ਕਰੀਬ 5 ਘੰਟੇ ਪੋਸਟਮਾਰਟਮ ਹੋਣ ਨੂੰ ਲੱਗੇ। ਪੋਸਟਮਾਰਟਮ ਦੌਰਾਨ ਡਾਕਟਰਾਂ ਦੇ ਬੋਰਡ ਨੇ ਇਹ ਗੱਲ ਸਾਹਮਣੇ ਲਿਆਂਦੀ ਹੈ ਕਿ ਸੰਦੀਪ ਨੂੰ ਕਰੀਬ 17-18 ਗੋਲ਼ੀਆਂ ਲੱਗੀਆਂ ਸਨ।

ਸਿਵਲ ਹਸਪਤਾਲ ਦੀ ਡਾ. ਰੁਪਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਪੋਸਟਮਾਰਟਮ ਦੌਰਾਨ ਸੰਦੀਪ ਦੇ ਸਰੀਰ ’ਚੋਂ 5 ਗੋਲ਼ੀਆਂ ਅਤੇ 5 ਛਰੇ ਕੱਢੇ ਗਏ ਹਨ। 4 ਡਾਕਟਰਾਂ ਦੇ ਬੋਰਡ ’ਚ ਡਾ.ਜਸਦੀਪ ਸਿੰਘ, ਡਾ. ਧਰਮਵੀਰ ਸਿੰਘ, ਡਾ, ਸੋਨੂੰ ਪਾਲ ਅਤੇ ਡਾ. ਤਰਨਜੀਤ ਕੌਰ ਸ਼ਾਮਲ ਸਨ।

ਇਥੇ ਦੱਸਣਯੋਗ ਹੈ ਕਿ ਪੋਸਟਮਾਰਟਮ ਤੋਂ ਬਾਅਦ ਸੰਦੀਪ ਨੰਗਲ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਅੱਜ ਉਸ ਦੇ ਅੰਤਿਮ ਦਰਸ਼ਨਾਂ ਤੋਂ ਬਾਅਦ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਬੀਤੇਂ ਦਿਨੀਂ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੰਦੀਪ ਨੰਗਲ ਅੰਬੀਆਂ (38) ਪੁੱਤਰ ਸਰਵਨ ਸਿੰਘ ਕਬੱਡੀ ਦਾ ਚਮਕਦਾ ਸਿਤਾਰਾ ਅੰਤਰਰਾਸ਼ਟਰੀ ਖਿਡਾਰੀ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਹਮਲਾਵਰਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਦੇ ਛੱਰੇ ਟੂਰਨਾਮੈਂਟ ਦੇਖ ਰਹੇ 2 ਹੋਰ ਨੌਜਵਾਨਾਂ ਦੇ ਵੀ ਲੱਗੇ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।

ਕੈਨੇਡਾ ਤੋਂ ਰਚੀ ਗਈ ਸੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਾਜ਼ਿਸ਼ |

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.