ਭਾਖੜਾ ਬੋਰਡ ‘ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ‘ਤੇ ਕੇਂਦਰ ਖਿਲਾਫ ਡਟੇ ਕਿਸਾਨ

ਭਾਖੜਾ ਬੋਰਡ ‘ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ‘ਤੇ ਕੇਂਦਰ ਖਿਲਾਫ ਡਟੇ ਕਿਸਾਨ

ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਕਰਨ ‘ਤੇ ਕੇਂਦਰ ਖਿਲਾਫ ਕਿਸਾਨ ਜਥੇਬੰਦੀਆਂ ਵੀ ਡਟਣ ਲੱਗੀਆਂ ਹਨ। ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੋਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਕਿਸਾਨ ਜਥੇਬੰਦੀ ਨੇ ਇਸ ਨੂੰ ਨਿੱਜੀਕਰਨ ਵੱਲ ਇੱਕ ਹੋਰ ਕਦਮ ਕਰਾਰ ਦਿੱਤਾ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਸਬੰਧੀ ਸਾਂਝਾ ਬਿਆਨ ਇੱਥੋਂ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬਿਜਲੀ ਪੈਦਾਵਾਰ ਦੇ ਇਸ ਪ੍ਰਦੂਸ਼ਣ ਰਹਿਤ ਪ੍ਰਾਜੈਕਟ ਵਿੱਚ ਪੰਜਾਬ ਨੂੰ 60% ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਸਨ। ਇੱਕ ਤਾਂ ਇਹ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੋਣਾ ਤੇ ਦੂਜਾ ਭਾਰੀ ਮੀਂਹ ਮੌਕੇ ਵਾਧੂ ਪਾਣੀ ਛੱਡਣ ਨਾਲ ਆਉਣ ਵਾਲੇ ਭਾਰੀ ਹੜ੍ਹਾਂ ਦੀ ਤਬਾਹੀ ਦੀ ਮਾਰ ਇਕੱਲੇ ਪੰਜਾਬ ਨੂੰ ਹੀ ਝੱਲਣੀ ਪੈਣੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਤਾਨਾਸ਼ਾਹੀ ਹੁਕਮਾਂ ਰਾਹੀਂ ਇਸ ਤੋਂ ਵੀ ਵੱਧ ਬੇਇਨਸਾਫ਼ੀ ਇਹ ਕੀਤੀ ਗਈ ਹੈ ਕਿ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਬਾਹਰਲੇ ਸੂਬਿਆਂ ਦੇ ਨੁਮਾਇੰਦੇ ਵੀ ਪ੍ਰਬੰਧਕ/ਚੇਅਰਮੈਨ ਲਾਏ ਜਾ ਸਕਣਗੇ। ਮਤਲਬ ਸਾਫ ਹੈ ਕਿ ਇਸ ਪ੍ਰਾਜੈਕਟ ਨੂੰ ਨਿਕੰਮਾ ਦਿਖਾ ਕੇ ਇਸ ਦਾ ਨਿੱਜੀਕਰਨ ਕਰਨਾ ਹੈ। ਕਿਸੇ ਨਿੱਜੀ ਕੰਪਨੀ ਨੂੰ ਲੋਕਾਂ ਕੋਲੋਂ ਮਨਮਰਜ਼ੀ ਦੇ ਬਿਜਲੀ ਰੇਟ ਵਸੂਲਣ ਦੀ ਖੁੱਲ੍ਹ ਦੇਣੀ ਹੈ।

ਜਥੇਬੰਦੀ ਦੀ ਜ਼ੋਰਦਾਰ ਮੰਗ ਹੈ ਕਿ ਬੀਬੀਐਮਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਰੰਟੀ ਕੀਤੀ ਜਾਵੇ। ਬਿਆਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਰਾਜ ਪਾਵਰਕੌਮ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਲਾਉਣ ਅਤੇ ਖੇਤੀ ਮੋਟਰਾਂ ਉੱਤੇ ਨਿਜੀ ਟ੍ਰਾਂਸਫਾਰਮਰ ਲਾਉਣ ਦੇ ਫ਼ੈਸਲੇ ਵੀ ਬਿਜਲੀ ਦੇ ਨਿੱਜੀਕਰਨ ਵੱਲ ਵਧ ਰਹੇ ਵੱਡੇ ਕਦਮ ਹਨ।

ਅਸਲ ਵਿੱਚ ਨਿੱਜੀਕਰਨ ਦੀ ਨੀਤੀ ਸੰਸਾਰ ਵਪਾਰ ਸੰਸਥਾ ਦੀਆਂ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਵਿੱਚ ਸਭ ਤੋਂ ਪ੍ਰਮੁੱਖ ਸਾਮਰਾਜ ਪੱਖੀ ਨੀਤੀਆਂ ਵਿੱਚੋਂ ਇੱਕ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਸਾਮਰਾਜ ਪੱਖੀ ਨੀਤੀਆਂ ਤੋਂ ਪੀੜਤ ਸਮੂਹ ਕਿਰਤੀ ਲੋਕਾਂ ਨੂੰ ਆਪਸੀ ਮਤਭੇਦਾਂ ਨੂੰ ਸਰ ਕਰਦਿਆਂ ਇੱਕਜੁਟ ਸਾਂਝੀ ਸੰਘਰਸ਼ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਮਕਸਦ ਦੀ ਪੂਰਤੀ ਲਈ ਜਥੇਬੰਦੀ ਵੱਲੋਂ ਜ਼ੋਰਦਾਰ ਯਤਨ ਜੁਟਾਏ ਜਾਣਗੇ।

Related post

The Academy hailed ‘Laal Singh Chaddha’ as a “faithful adaptation’ of ‘Forest Gump’.

The Academy hailed ‘Laal Singh Chaddha’ as a “faithful…

Despite low box-office collection so far, Aamir Khan’s latest release ‘Laal Singh Chaddha’, which is the official remake of Forrest Gump,…
Phillips, Mitchell shine as New Zealand clinch T20I series against West Indies

Phillips, Mitchell shine as New Zealand clinch T20I series…

Top knocks by Glenn Phillips and Daryl Mitchell helped New Zealand to register 90 runs against West Indies in the second…
Renowned author Salman Rushdie is currently on a ventilator

Renowned author Salman Rushdie is currently on a ventilator

Renowned author Salman Rushdie is currently on a ventilator and is likely to lose an eye after he underwent surgery following…

Leave a Reply

Your email address will not be published.